ਸ਼੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਇਹ ਬੋਲੇ ਕੇਜਰੀਵਾਲ……….
(See News), ਅੰਮ੍ਰਿਤਸਰ, 9 ਸਤੰਬਰ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 4 ਦਿਨਾਂ ਦੇ ਪੰਜਾਬ ਦੌਰੇ ਦੌਰਾਨ ਸ਼ੁੱਕਰਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ‘ਆਪ’ ਦੀ ਸਰਕਾਰ ਆਉਂਦੀ ਹੈ ਤਾਂ ਤਾਂ ਸ਼੍ਰੀ ਆਨੰਦਪੁਰ ਸਾਹਿਬ ਨੂੰ ਧਾਰਮਿਕ ਨਗਰੀ ਦੀ ਤਰਜ਼ ‘ਤੇ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ ਨੂੰ ਪੂਰੀ ਤਰ੍ਹਾਂ ਨਸ਼ਾਮੁਕਤ ਸ਼ਹਿਰ ਬਣਾਇਆ ਜਾਵੇਗਾ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕੇ ‘ਚ ਸ਼ਰਾਬ ਅਤੇ ਮੀਟ ‘ਤੇ ਪਾਬੰਦੀ ਲਾਈ ਜਾਵੇਗੀ।
ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਕੇਜਰੀਵਾਲ ਦੇ ਨਾਲ,ਐਚ. ਐੱਸ. ਫੂਲਕਾ ਮੌਜੂਦ ਸਨ। ਉਨ੍ਹਾਂ ਕੇਜਰੀ ਗੋ ਬੈਕ ਦੇ ਨਾਅਰੇ ਵੀ ਲਾਏ। ਇਸ ਲਈ ਕੇਜਰੀਵਾਲ ਨੂੰ ਸਖਤ ਸੁਰੱਖਿਆ ਦੇ ਘੇਰੇ ‘ਚ ਸ਼੍ਰੀ ਦਰਬਾਰ ਸਾਹਿਬ ਅੰਦਰ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀ ਦਰਬਾਰ ਸਾਹਿਬ ਆਉਂਦੇ ਸਮੇਂ ਜਲੰਧਰ ਨੇੜੇ ਕੇਜਰੀਵਾਲ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਪਰ ਇਸ ਹਾਦਸੇ ਦੌਰਾਨ ਉਹ ਵਾਲ-ਵਾਲ ਬਚ ਗਏ।